ਮਾਨ ਤੇ ਕੇਜਰੀਵਾਲ ਨੇ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

0
6

ਗੁਰੂਗ੍ਰਾਮ (ਨ ਜ਼ ਸ) -ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਦਾ ਦੌਰਾ ਕੀਤਾ। ਦੋਵੇਂ ਆਗੂ ਇੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਸਨ, ਜੋ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਹਨ। ਸੂਤਰਾਂ ਮੁਤਾਬਕ ‘ਆਪ’ ਦੇ ਇਹ ਦੋਵੇਂ ਸੀਨੀਅਰ ਆਗੂ ਦਿੱਲੀ ਤੋਂ ਸਿੱਧਾ ਗੁਰੂਗ੍ਰਾਮ ਪਹੁੰਚੇ ਅਤੇ ਉੱਥੋਂ ਹਾਈ-ਸੁਰੱਖਿਆ ਵਾਲੀ ਭੋਂਡਸੀ ਜੇਲ੍ਹ ਲਈ ਰਵਾਨਾ ਹੋਏ। ਜੇਲ੍ਹ ਪ੍ਰਸ਼ਾਸਨ ਤੋਂ ਲੋੜੀਂਦੀ ਮਨਜ਼ੂਰੀ ਲੈਣ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਜੇਲ੍ਹ ਕੰਪਲੈਕਸ ਦੇ ਅੰਦਰ ਜਾ ਕੇ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਇਸ ਮੁਲਾਕਾਤ ਦਾ ਮੁੱਖ ਮਕਸਦ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਮੰਤਰੀ ਸੰਜੀਵ ਅਰੋੜਾ ਨਾਲ ਪਾਰਟੀ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਸੀ। ਦੋਵਾਂ ਆਗੂਆਂ ਨੇ ਅਰੋੜਾ ਦੇ ਕਾਨੂੰਨੀ ਮਾਮਲੇ ਦੀ ਸਥਿਤੀ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।