ਕੋਲੇ ਦੀ ਖਾਣ ‘ਚ ਧਮਾਕਾ, 90 ਮੌਤਾਂ

0
4

ਬੀਜਿੰਗ (ਨ ਜ਼ ਸ) ਚੀਨ ਦੀ ਇੱਕ ਕੋਲੇ ਦੀ ਖਾਣ ਵਿੱਚ ਹੋਏ ਗੈਸ ਧਮਾਕੇ ਵਿੱਚ 90 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰਤ ਮੀਡੀਆ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ। ਇਹ ਗੈਸ ਧਮਾਕਾ ਸ਼ੁੱਕਰਵਾਰ ਸ਼ਾਮ 7:29 ਵਜੇ ਲਿਊਸ਼ੇਨਯੂ ਕੋਲੇ ਦੀ ਖਾਣ ਵਿੱਚ ਹੋਇਆ। ਸਰਕਾਰੀ ਨਿਊਜ਼ ਏਜੰਸੀ ਸਿਨਹੂਆ ਨੇ ਰਿਪੋਰਟ ਦਿੱਤੀ ਕਿ ਉਤਰੀ ਚੀਨ ਦੇ ਸ਼ਾਂਕਸੀ ਸੂਬੇ ਦੇ ਕਿਨਯੁਆਨ ਕਾਊਂਟੀ ਵਿੱਚ ਹੋਏ ਇਸ ਕੋਲਾ ਖਾਣ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 82 ਹੋ ਗਈ ਹੈ, ਜਦੋਂ ਕਿ ਨੌਂ ਹੋਰ ਲੋਕ ਅਜੇ ਵੀ ਜ਼ਮੀਨ ਦੇ ਅੰਦਰ ਫਸੇ ਹੋਏ ਹਨ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇੱਕ ਵਿਆਪਕ ਬਚਾਅ ਕਾਰਜ ਅਤੇ ਜ਼ਖਮੀਆਂ ਦੇ ਇਲਾਜ ਲਈ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾ ਹਾਦਸੇ ਦੇ ਬਾਅਦ ਦੇ ਹਾਲਾਤ ਨੂੰ ਸਹੀ ਤਰੀਕੇ ਨਾਲ ਸੰਭਾਲਣ ਦੀ ਅਪੀਲ ਕੀਤੀ ਹੈ ਅਤੇ ਕਾਨੂੰਨ ਦੇ ਅਨੁਸਾਰ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਂਦੇ ਹੋਏ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਹੈ। ਸ਼ੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੇਸ਼ ਭਰ ਦੇ ਅਧਿਕਾਰੀਆਂ ਨੂੰ ਇਸ ਹਾਦਸੇ ਤੋਂ ਸਬਕ ਲੈਣਾ ਚਾਹੀਦਾ ਹੈ, ਕੰਮ ਵਾਲੀ ਥਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਵੱਡੇ ਹਾਦਸਿਆਂ ਨੂੰ ਰੋਕਣ ਲਈ ਸੰਭਾਵਤ ਖਤਰਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਦੇ ਯਤਨਾਂ ਨੂੰ ਤੇਜ਼ ਕਰਨਾ ਚਾਹੀਦਾ ਹੈ।