ਬਕਰੀਦ ਦੀ ਛੁੱਟੀ ਬਦਲੀ

0
15

ਚੰਡੀਗੜ੍ਹ (ਗੁਰਜੀਤ ਬਿੱਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਈਦ-ਉਲ-ਜ਼ੁਹਾ (ਬਕਰੀਦ) ਦੀ ਸਰਕਾਰੀ ਛੁੱਟੀ ਦੇ ਦਿਨ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਗਜ਼ਟਿਡ ਛੁੱਟੀ 27 ਮਈ ਦੀ ਬਜਾਏ 28 ਮਈ ਨੂੰ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੇ ਤਹਿਤ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ ਬਦਲਣ ਤੋਂ ਬਾਅਦ ਕੀਤਾ ਹੈ। 28 ਮਈ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਬੋਰਡ ਅਤੇ ਕਾਰਪੋਰੇਸ਼ਨਾਂ, ਸਰਕਾਰੀ ਵਿੱਦਿਅਕ ਅਦਾਰੇ (ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ) ਪੂਰੀ ਤਰ੍ਹਾਂ ਬੰਦ ਰਹਿਣਗੇ।