ਤਿੰਨ-ਭਾਸ਼ਾਈ ਨੀਤੀ ਵਿਰੁੱਧ ਪਟੀਸ਼ਨ ‘ਤੇ ਨੋਟਿਸ ਜਾਰੀ

0
17

ਨਵੀਂ ਦਿੱਲੀ (ਨ ਜ਼ ਸ)- ਸੁਪਰੀਮ ਕੋਰਟ ਨੇ ਬੁੱਧਵਾਰ ਕੇਂਦਰ ਸਰਕਾਰ, ਸੀ ਬੀ ਐੱਸ ਈ ਅਤੇ ਐੱਨ ਸੀ ਈ ਆਰ ਟੀ ਨੂੰ ਇੱਕ ਜਨਹਿਤ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤੇ ਹਨ। ਇਸ ਪਟੀਸ਼ਨ ਵਿੱਚ ਸੀ ਬੀ ਐੱਸ ਈ ਦੀ ਉਸ ਤਿੰਨ-ਭਾਸ਼ਾਈ ਨੀਤੀ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਅਕਾਦਮਿਕ ਸਾਲ 2026-27 ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿੰਨ ਭਾਸ਼ਾਵਾਂ ਪੜ੍ਹਨਾ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਦੋ ਮੂਲ ਭਾਰਤੀ ਭਾਸ਼ਾਵਾਂ ਸ਼ਾਮਲ ਹਨ। ਚੀਫ ਜਸਟਿਸ ਸੂਰੀਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਦੋ ਹਫਤਿਆਂ ਦੇ ਅੰਦਰ-ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਦੇ ਦੂਜੇ ਹਫਤੇ ਤੈਅ ਕੀਤੀ ਹੈ।