to
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ 2017, 2019 ਅਤੇ 2024 ਵਿੱਚ ਬਰਨਾਲਾ ਦੇ ਲੋਕਾਂ ਵੱਲੋਂ ਹਰਾਏ ਹੋਏ ਕਾਂਗਰਸ ਦੇ ਭਾਜਪਾਈ ਨੇਤਾ ਕੇਵਲ ਢਿੱਲੋਂ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ‘ਤੇ ਮੁਬਾਰਕਾਂ, ਸੁਨੀਲ ਜਾਖੜ ਜੀ ਨਾਲ ਦਿਲੋਂ ਹਮਦਰਦੀ, ਪ੍ਰਮਾਤਮਾ ਰਵਨੀਤ ਬਿੱਟੂ, ਮਨਪ੍ਰੀਤ ਬਾਦਲ, ਫ਼ਤਿਹਜੰਗ ਬਾਜਵਾ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਵਗੈਰਾ ਨੂੰ ਇਹ ਜਿੱਲਤ ਝੱਲਣ ਦਾ ਬਲ ਬਖਸ਼ੇ…।
ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨੀਲ ਜਾਖੜ ‘ਤੇ ਟਾਂਚ ਕਰਦਿਆਂ ਕਿਹਾ : ਜਦੋਂ ਤੁਸੀਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੀ ਤਾਂ ਕਿਹਾ ਸੀ ਕਿ ਕਾਂਗਰਸ ਨੇ ‘ਹਿੰਦੂ ਚਿਹਰਾ’ ਹੋਣ ਕਰਕੇ ਉਨ੍ਹਾ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਇਆ, ਪਰ ਜਦੋਂ ਭਾਜਪਾ ਨੇ ਉਨ੍ਹਾ ਦਾ ਪ੍ਰਧਾਨਗੀ ਦਾ ਕਾਰਜਕਾਲ ਵੀ ਪੂਰਾ ਨਹੀਂ ਹੋਣ ਦਿੱਤਾ ਅਤੇ ਅੱਧ-ਵਿਚਾਲੇ ਹੀ ਕਮਾਨ ਬਦਲ ਦਿੱਤੀ ਤਾਂ ਹੁਣ ਕੀ ਇਹ ਸਮਝੀਏ ਕਿ ਭਾਜਪਾ ਵੀ ‘ਹਿੰਦੂ ਵਿਰੋਧੀ’ ਹੋ ਗਈ? ਤੁਹਾਡਾ ਮਕਸਦ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਨੂੰ ਬਦਨਾਮ ਕਰਕੇ ਆਪਣੀ ਰਾਜਨੀਤੀ ਚਮਕਾਉਣ ਦਾ ਸੀ। ਦੇਖਿਓ ਹੁਣ ਕਿਤੇ ਭਾਜਪਾ ਨੂੰ ‘ਹਿੰਦੂ ਵਿਰੋਧੀ’ ਦਾ ਟੈਗ ਲਗਾ ਕੇ ਛੱਡ ਨਾ ਦਿਓ।