ਚੰਡੀਗੜ੍ਹ (ਨ ਜ਼ ਸ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਚੰਡੀਗੜ੍ਹ ਵਿੱਚ ‘ਟ੍ਰਿਬਿਊਨ ਚੌਕ ਫਲਾਈਓਵਰ’ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਬੈਂਚ ਨੇ ਸਪੱਸ਼ਟ ਕੀਤਾ ਕਿ ਇਹ ਫਲਾਈਓਵਰ ‘ਚੰਡੀਗੜ੍ਹ ਮਾਸਟਰ ਪਲਾਨ-2031’ ਦੇ ਨਿਯਮਾਂ ਦੇ ਸਿੱਧਾ ਖਿਲਾਫ ਹੈ। ਹਾਲਾਂਕਿ, ਕੋਰਟ ਨੇ ਕਿਹਾ ਕਿ ਮਾਸਟਰ ਪਲਾਨ ਤਹਿਤ ਅੰਡਰਪਾਸ ਬਣਾਇਆ ਜਾ ਸਕਦਾ ਹੈ।
ਜ਼ਹਿਰੀਲੀ ਸ਼ਰਾਬ ਨਾਲ 10 ਮੌਤਾਂ
ਮੁੰਬਈ : ਮਹਾਰਾਸ਼ਟਰ ਦੇ ਪਿੰਪਰੀ ਚਿੰਚਵੜ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ, ਜਦ ਕਿ ਪਿਛਲੇ 24 ਘੰਟਿਆਂ ਦਰਮਿਆਨ ਪੁਣੇ ਸ਼ਹਿਰ ਵਿੱਚ ਵੀ ਤਿੰਨ ਹੋਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ।




