ਕੇਵਲ ਸਿੰਘ ਢਿੱਲੋਂ ਵੱਲੋਂ ਡੇਰਾ ਮੁਖੀ ਨਾਲ ਮੁਲਾਕਾਤ

0
7

ਬਿਆਸ (ਪਰਮਜੀਤ ਸਿੰਘ ਰੱਖੜਾ)-ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਪੰਜਾਬ ਭਰ ‘ਚ ਵੱਖ-ਵੱਖ ਥਾਵਾਂ ‘ਤੇ ਭਾਜਪਾ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ। ਉਪਰੰਤ ਉਹਨਾ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਅਕਸਰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਤੋਂ ਇਲਾਵਾ ਸਿਆਸੀ ਸ਼ਖਸੀਅਤਾਂ ਦਾ ਆਉਣਾ-ਜਾਣਾ ਬਣਿਆ ਰਹਿੰਦਾ ਹੈ। ਢਿੱਲੋਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਗਿਆ—’ਅੱਜ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਸ਼ਿਸਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।’