ਭਖਦੇ ਮੁੱਦਿਆਂ ਨੂੰ ਲੈ ਕੇ ਸੀ ਪੀ ਆਈ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ

0
173

ਫਰੀਦਕੋਟ (ਐਲਿਗਜੈਂਡਰ ਡਿਸੂਜਾ)-ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ, ਦੇਸ਼ ਵਿੱਚ ਦਿਨੋ-ਦਿਨ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਅਤੇ ਹੋਰਨਾਂ ਸਿਆਸੀ, ਆਰਥਿਕ ਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਤਹਿਤ 31 ਮਈ ਐਤਵਾਰ ਸਵੇਰੇ ਠੀਕ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ, ਫਰੀਦਕੋਟ ਵਿਖੇ ਇੱਕ ਅਹਿਮ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਬੋਹੜ ਸਿੰਘ ਔਲਖ, ਜਗਤਾਰ ਸਿੰਘ ਭਾਣਾ (ਸਾਬਕਾ ਸਰਪੰਚ), ਸੁਖਦਰਸ਼ਨ ਰਾਮ ਸ਼ਰਮਾ, ਗੁਰਦੀਪ ਸਿੰਘ ਦੀਪ ਸਿੰਘ ਵਾਲਾ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਚਰਨਜੀਤ ਸਿੰਘ ਚਮੇਲੀ, ਰੇਸ਼ਮ ਸਿੰਘ ਮੱਤਾ ਅਤੇ ਜਸਵੰਤ ਸਿੰਘ ਨਿੱਕਾ ਔਲਖ ਨੇ ਦੱਸਿਆ ਕਿ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਸੂਬਾ ਸਕੱਤਰ ਬੰਤ ਸਿੰਘ ਬਰਾੜ ਅਤੇ ਹਰਦੇਵ ਅਰਸ਼ੀ (ਸਾਬਕਾ ਵਿਧਾਇਕ) ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।ਪਾਰਟੀ ਆਗੂਆਂ ਨੇ ਦੱਸਿਆ ਕਿ ਕਨਵੈਨਸ਼ਨ ਦੀ ਸਮਾਪਤੀ ਤੋਂ ਬਾਅਦ ਫਰੀਦਕੋਟ ਸ਼ਹਿਰ ਦੇ ਬਜ਼ਾਰਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਇੱਕ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੇ ਪੁਰਾਣੇ ਸਿਰੜੀ ਆਗੂ ਮਰਹੂਮ ਕਾਮਰੇਡ ਸੁਮਿੱਤਰ ਸਿੰਘ ਬਰਾੜ (ਵਾਸੀ ਪਿੰਡ ਲੰਡੇ) ਦੇ ਪਰਵਾਰ ਨੂੰ ਜਥੇਬੰਦੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਜਾਵੇਗਾ।