ਅੰਮ੍ਰਿਤਸਰ (ਨਵਾਂ ਜ਼ਮਾਨਾ ਸਰਵਿਸ)-ਤਲਵੰਡੀ ਪਿੰਡ ਦੇ ਰਹਿਣ ਵਾਲੇ ਸਰਕਾਰੀ ਟੀਚਰ ਜਗਦੀਪ ਸਿੰਘ (40) ਦੀ ਸੋਮਵਾਰ ਤਰਸਿੱਕਾ ਥਾਣੇ ਅਧੀਨ ਪੈਂਦੇ ਪਿੰਡ ਨਾਰਾਇਣਗੜ੍ਹ ਨੇੜੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਗਹਿਰੀ ਮੰਡੀ ਦੇ ਸਰਕਾਰੀ ਸਕੂਲ ਵਿੱਚ ਤਾਇਨਾਤ ਜਗਦੀਪ ਸਿੰਘ ਆਪਣੀ ਬੇਟੀ ਕੋਮਲਦੀਪ ਕੌਰ ਨੂੰ ਜੰਡਿਆਲਾ ਗੁਰੂ ਵਿਖੇ ਟਿਊਸ਼ਨ ਛੱਡ ਕੇ ਵਾਪਸ ਆ ਰਿਹਾ ਸੀ।
ਹਿਮਾਚਲ ਤੇ ਪੰਜਾਬ ਵਿਚਾਲੇ ਆਵਾਜਾਈ 4 ਘੰਟੇ ਪ੍ਰਭਾਵਤ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਸੋਮਵਾਰ ਪੰਜਾਬ-ਹਿਮਾਚਲ ਸਰਹੱਦ ‘ਤੇ ਸਥਿਤ 55 ਐਂਟਰੀ ਟੈਕਸ ਪੁਆਇੰਟਾਂ ‘ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਹਿਮਾਚਲ ਨੂੰ ਜਾਣ ਅਤੇ ਉਧਰੋਂ ਆਉਣ ਵਾਲੀ ਆਵਾਜਾਈ ਕਰੀਬ ਚਾਰ ਘੰਟੇ ਪ੍ਰਭਾਵਤ ਰਹੀ। ਗਰਮੀਆਂ ਦੀਆਂ ਛੁੱਟੀਆਂ ਕਾਰਨ ਵੱਡੀ ਗਿਣਤੀ ਵਿੱਚ ਸੈਲਾਨੀ ਹਿਮਾਚਲ ਵੱਲ ਜਾ ਰਹੇ ਸਨ, ਜਿਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।




