ਚੰਡੀਗੜ੍ਹ (ਨ ਜ਼ ਸ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ।ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ, ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।




