ਕੈਲੀਫੋਰਨੀਆ : ਅਮਰੀਕਾ ’ਚ ਮੰਗਲਵਾਰ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ। ਇਨ੍ਹਾਂ ’ਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ’ਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਸ਼ਾਮਲ ਹਨ। ਪੁਲਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ।