ਸੁਪਰੀਮ ਕੋਰਟ ਲਈ ਪੰਜ ਨਵੇਂ ਜੱਜ

0
7

ਨਵੀਂ ਦਿੱਲੀ (ਨ ਜ਼ ਸ)-ਸੁਪਰੀਮ ਕੋਰਟ ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਦਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਨੇ ਸੋਮਵਾਰ ਸਵੇਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਨਵੇਂ ਜੱਜਾਂ ਵਿੱਚ ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਚੰਦਰਸ਼ੇਖਰ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ ਜਸਟਿਸ ਸੰਜੀਵ ਸਚਦੇਵਾ, ਜੰਮੂ-ਕਸ਼ਮੀਰ ਹਾਈ ਕੋਰਟ ਦੇ ਚੀਫ ਜਸਟਿਸ ਅਰੁਣ ਪੱਲੀ ਤੇ ਸੀਨੀਅਰ ਵਕੀਲ ਵੈਂਕਟਾ ਸੁਬਰਾਮਨੀ ਮੋਹਨਾ ਸ਼ਾਮਲ ਹਨ। ਇਸੇ ਦੌਰਾਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ।