ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਐੱਫ ਸੀ ਆਈ ਨਕੋਦਰ ਦੇ ਰਿਟਾਇਰਡ ਲੇਬਰ ਹੈਂਡਲਿੰਗ ਇੰਚਾਰਜ ਸ਼ੰਕਰ ਸ਼ਾਹ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਮਹੇੜੂ ਦੀ ਸ਼ਮਾ ਨੇ ਸ਼ਿਕਾਇਤ ਦਿੱਤੀ ਸੀ ਕਿ ਸ਼ਾਹ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐੱਫ ਸੀ ਆਈ ਤੋਂ ਬਣਦੇ ਬਕਾਏ ਦਿਵਾਉਣ ’ਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਾਹ ਪਹਿਲਾਂ ਵੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਸੀ।