ਨਵੇਂ ਰੂਟ ਨਾਲ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਮੁੜ ਹੋਵੇਗਾ ਸ਼ੁਰੂ

0
10

ਰੋਪੜ : ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰੋਜੈਕਟ ਦੇ ਰੂਪ ਵਿੱਚ ਕਾਫ਼ੀ ਬਦਲਾਅ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੁਸ਼ਟੀ ਕੀਤੀ ਕਿ ਪ੍ਰੋਜੈਕਟ ਦੇ ਡਿਜ਼ਾਈਨ ਅਤੇ ਰੂਟ ਨੂੰ ਅੰਤਮ ਰੂਪ ਦੇਣ ਲਈ ਸਰਕਾਰ ਅਤੇ ਐੱਸ ਜੀ ਪੀ ਸੀ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਸੋਧੇ ਹੋਏ ਪ੍ਰਸਤਾਵ ਵਿੱਚ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਜਾਣ ਵਾਲੀ ਸੜਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵੱਲ ਵਧੇਗੀ। ਪੁਰਾਣੀ ਯੋਜਨਾ ਦੇ ਉਲਟ ਨਵੀਂ ਹੈਰੀਟੇਜ ਸਟਰੀਟ ਮੁੱਖ ਹਾਈਵੇਅ ਤੋਂ ਪ੍ਰਮੁੱਖ ਤੌਰ ‘ਤੇ ਦਿਖਾਈ ਦੇਣ ਦੀ ਬਜਾਏ ਸ੍ਰੀ ਅਨੰਦਪੁਰ ਸਾਹਿਬ ਦੀਆਂ ਅੰਦਰੂਨੀ ਸੜਕਾਂ ਤੋਂ ਲੰਘੇਗੀ।