ਜਗਮੋਹਨ ਸਿੰਘ ਰਾਜੂ ਨੇ ਭਾਜਪਾ ਦੀ ਜਨਰਲ ਸਕੱਤਰੀ ਛੱਡੀ

0
6

ਚੰਡੀਗੜ੍ਹ : ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਵਿਵਾਦ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਰਹੇ ਸਾਬਕਾ ਆਈ ਏ ਐੱਸ ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਭਾਜਪਾ ਪੰਜਾਬ ਦੇ ਜਨਰਲ ਸਕ੭ੱਤਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਤਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਚਿੱਠੀ ਵਿੱਚ ਉਨ੍ਹਾ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੂੰ ਦੱਸਿਆ ਕਿ ਉਨ੍ਹਾ ਪਿਛਲੇ ਚਾਰ ਸਾਲਾਂ ਦੌਰਾਨ ਉਪ-ਪ੍ਰਧਾਨ ਅਤੇ ਜਨਰਲ ਸਕੱਤਰ ਵਜੋਂ ਪਾਰਟੀ ਦੀ ਸੇਵਾ ਕੀਤੀ ਹੈ, ਜੋ ਉਨ੍ਹਾ ਦੇ ਸਿਆਸੀ ਸਫ਼ਰ ਦਾ ਬਹੁਤ ਵਧੀਆ ਤਜਰਬਾ ਰਿਹਾ। ਇਸ ਚਿੱਠੀ ਦੀ ਇੱਕ ਕਾਪੀ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਭੇਜੀ ਗਈ ਹੈ। ਕੈਂਬ੍ਰਿਜ ਯੂਨੀਵਰਸਿਟੀ ਦੇ ਵਿਜ਼ਿਟਿੰਗ ਫੈਲੋ ਅਤੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਰਾਜੂ ਨੂੰ ਹਾਈਕਮਾਂਡ ਵੱਲੋਂ ਕੇਵਲ ਢਿੱਲੋਂ ਦੇ ਨਾਂਅ ‘ਤੇ ਮੋਹਰ ਲਾਉਣ ਤੋਂ ਪਹਿਲਾਂ ਪ੍ਰਧਾਨਗੀ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ।