ਸਰਬਜੀਤ ਸਿੰਘ ਸਮਾਣਾ ਬਣੇ ਮੁਹਾਲੀ ਦੇ ਨਵੇਂ ਮੇਅਰ

0
8

ਮੁਹਾਲੀ (ਗੁਰਜੀਤ ਬਿੱਲਾ, ਸੁਰਜੀਤ ਸੁਮਨ)-ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੰਗਲਵਾਰ ਕਰਵਾਈ ਗਈ। ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਮੁਹਾਲੀ ਦਾ ਨਵਾਂ ਮੇਅਰ ਚੁਣ ਲਿਆ ਗਿਆ। ਇਸ ਦੇ ਨਾਲ ਹੀ ਆਰ ਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਚੇਚੇ ਤੌਰ ‘ਤੇ ਪਹੁੰਚੇ। ਸਰਬਜੀਤ ਸਿੰਘ ਸਮਾਣਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।