ਨਵੀਂ ਦਿੱਲੀ : ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਬੀ ਡੀ ਐੱਚ ਐੱਸ ਫਿਟਨੈੱਸ’ ਜਿੰਮ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਹਮਲਾਵਰਾਂ ਨੇ ਜਿੰਮ ਦੇ ਸ਼ੀਸ਼ੇ ਵਾਲੇ ਫਰੰਟ ‘ਤੇ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਤੋਂ ਤੁਰੰਤ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਅਤੇ ਇੱਕ ਕਥਿਤ ਆਡੀਓ ਕਲਿੱਪ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦਾ ਕਹਿਣਾ ਹੈ ਕਿ ਗੁਰੂ ਰੰਧਾਵਾ ਦੀ ਬੌਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਵਧਦੀ ਨੇੜਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ ਕਥਿਤ ਤੌਰ ‘ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਵੱਲੋਂ ਪਾਈ ਗਈ ਦੱਸੀ ਜਾ ਰਹੀ ਹੈ।
ਰਾਹੁਲ ਗਾਂਧੀ ਤੇ ਖੜਗੇ ਦੀ ਅਗਵਾਈ ‘ਚ ਲੜਾਂਗੇ ਚੋਣਾਂ-ਰਾਜਾ ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਸਿਰਫ਼ ਕਾਂਗਰਸ ਦਾ ਇੱਕ ਵਰਕਰ ਹੈ ਅਤੇ ਪਾਰਟੀ ਦਾ ਹਰ ਆਗੂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਕਾਨੂੰਨ ਤਾਂ ਬਣਾ ਦਿੱਤਾ ਗਿਆ ਹੈ, ਪਰ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਪਰਵਾਰਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲ ਸਕਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਇਨਸਾਫ਼ ਮਿਲਣ ਵਿੱਚ ਐਨੀ ਦੇਰੀ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਕ੍ਰਮਵਾਰ ਈ ਡੀ, ਚਿੱਟਾ ਅਤੇ ਵਿਜੀਲੈਂਸ ਦੀ ਪਾਰਟੀ ਬਣ ਕੇ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਕੇਂਦਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿਜੀਲੈਂਸ ਬਿਊਰੋ ਦਾ ਇਸਤੇਮਾਲ ਸਿਆਸੀ ਵਿਰੋਧੀਆਂ ਖ਼ਿਲਾਫ਼ ਕਰ ਰਹੀ ਹੈ।