ਬੇਅਦਬੀ ਕਾਨੂੰਨ ਨੂੰ ਲੈ ਕੇ ਅੱਜ ਅਹਿਮ ਮੀਟਿੰਗ

0
7

ਅੰਮ੍ਰਿਤਸਰ : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਵਿਚਲੀਆਂ ਕੁਝ ਮੱਦਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 15 ਜੂਨ ਨੂੰ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਸਿੱਖ ਜਥੇਬੰਦੀਆਂ ਨਾਲ ਹੋਏ ਸਲਾਹ-ਮਸ਼ਵਰੇ ਤੋਂ ਬਾਅਦ ਇਹ ਮਾਮਲਾ ਛੇਤੀ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਵਿਚਾਰਿਆ ਜਾਵੇਗਾ, ਜਿਸ ਵਿੱਚ ਕੋਈ ਸਖਤ ਫੈਸਲਾ ਵੀ ਲਿਆ ਜਾ ਸਕਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦੇ ਕੇ ਅਸੈਂਬਲੀ ਦਾ ਵਿਸ਼ੇਸ਼ ਅਜਲਾਸ ਸੱਦ ਕੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਕਿਹਾ ਸੀ, ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਸਿੱਖ ਹਲਕਿਆਂ ਵਿੱਚ ਚਰਚਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਪੰਥ ਨੂੰ ਕੋਈ ਵਿਸ਼ੇਸ਼ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ। ਸਿੱਖ ਮੰਤਰੀਆਂ ਦੀ ਵੀ ਜਵਾਬ-ਤਲਬੀ ਕੀਤੀ ਜਾ ਸਕਦੀ ਹੈ।