10.5 C
Jalandhar
Sunday, January 12, 2025
spot_img

ਡਰੋਨ ਨਾਲ ਸਮੱਗਲਿੰਗ ਕਰਨ ਵਾਲੇ 2 ਫੜੇ, 10 ਪਿਸਤੌਲ ਬਰਾਮਦ

ਚੰਡੀਗੜ੍ਹ (ਗੁਰਜੀਤ ਬਿੱਲਾ) -ਪੰਜਾਬ ਪੁਲਸ ਨੇ ਬੁੱਧਵਾਰ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਡਰੋਨ ਨਾਲ ਹਥਿਆਰਾਂ ਤੇ ਗੋਲੀ-ਸਿੱਕੇ ਦੀ ਤਸਕਰੀ ਕਰਨ ਵਾਲੇ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀਵਿੰਡ ਦੇ ਜਸਕਰਨ ਸਿੰਘ, ਜੋ ਇਸ ਸਮੇਂ ਸਬ-ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ ਅਤੇ ਰਤਨਬੀਰ ਸਿੰਘ ਵਾਸੀ ਖੇਮਕਰਨ ਜ਼ਮਾਨਤ ’ਤੇ ਰਿਹਾਅ ਹੈ, ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਕੋਲੋਂ ਪੰਜ .30 ਬੋਰ (ਚਾਈਨਾ ਮੇਡ) ਅਤੇ ਪੰਜ 9 ਐੱਮ ਐੱਮ (ਯੂ ਐੱਸ ਏ ਮੇਡ) ਸਮੇਤ 10 ਵਿਦੇਸ਼ੀ ਪਿਸਤੌਲ ਅਤੇ 8 ਸਪੇਅਰ ਮੈਗਜ਼ੀਨਾਂ ਤੋਂ ਇਲਾਵਾ ਜਸਕਰਨ ਵੱਲੋਂ ਆਪਣੀ ਬੈਰਕ ਵਿੱਚ ਛੁਪਾਇਆ ਇੱਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਹੈ।
ਏ ਆਈ ਜੀ ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮਿ੍ਰਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਜਸਕਰਨ ਸਿੰਘ ਨੂੰ ਐੱਨ ਡੀ ਪੀ ਐੱਸ ਐਕਟ ਨਾਲ ਸੰਬੰਧਤ ਇੱਕ ਕੇਸ, ਜੋ ਅਗਸਤ 2022 ਵਿੱਚ ਐੱਸ ਅੱੈਸ ਓ ਸੀ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਸੀ, ਵਿੱਚ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਗਿਆ ਸੀ । ਪੁੱਛਗਿੱਛ ਦੌਰਾਨ ਜਸਕਰਨ ਨੇ ਕਬੂਲਿਆ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਤੇ ਗੋਲੀ-ਸਿੱਕੇ ਦੀ ਤਸਕਰੀ ਸੰਬੰਧੀ ਵਟਸਐਪ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਜੇਲ੍ਹ ਵਿੱਚ ਮੋਬਾਇਲ ਦੀ ਵਰਤੋਂ ਕਰ ਰਿਹਾ ਸੀ। ਏ ਆਈ ਜੀ ਨੇ ਦੱਸਿਆ ਕਿ ਇਸ ਮੰਤਵ ਲਈ ਮੁਲਜ਼ਮ ਰਤਨਬੀਰ ਦੀ ਮਦਦ ਲੈ ਰਿਹਾ ਸੀ, ਜੋ ਵੱਖ-ਵੱਖ ਸਰਹੱਦੀ ਇਲਾਕਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਖੇਪਾਂ ਨੂੰ ਹਾਸਲ ਕਰਦਾ ਸੀ। ਜ਼ਿਕਰਯੋਗ ਹੈ ਕਿ ਰਤਨਬੀਰ ਵੀ ਜਸਕਰਨ ਨਾਲ ਐੱਨ ਡੀ ਪੀ ਐੱਸ ਦੇ ਕਈ ਕੇਸਾਂ ਵਿੱਚ ਸਹਿ-ਮੁਲਜ਼ਮ ਹੈ। ਉਨ੍ਹਾ ਦੱਸਿਆ ਕਿ ਜਸਕਰਨ ਵੱਲੋਂ ਤਰਨ ਤਾਰਨ-ਫਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਪਿੱਦੀ ਵਿਖੇ ਦੱਸੇ ਟਿਕਾਣੇ ਤੋਂ ਪੰਜ .30 ਬੋਰ ਦੇ ਪਿਸਤੌਲ ਅਤੇ ਚਾਰ ਵਾਧੂ ਮੈਗਜ਼ੀਨਾਂ ਸਮੇਤ ਇੱਕ ਖੇਪ ਬਰਾਮਦ ਕੀਤੀ ਗਈ ਹੈ, ਜਿਸ ਨੂੰ ਰਤਨਬੀਰ ਵੱਲੋਂ 28 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ ਛੁਪਾਇਆ ਗਿਆ ਸੀ।
ਏ ਆਈ ਜੀ ਬਾਜਵਾ ਨੇ ਦੱਸਿਆ ਕਿ ਜਸਕਰਨ ਵੱਲੋਂ ਦਿੱਤੀ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਦੀਆਂ ਪੁਲਸ ਟੀਮਾਂ ਨੇ ਰਤਨਬੀਰ ਨੂੰ ਖੇਮਕਰਨ ਤੋਂ ਗਿ੍ਰਫਤਾਰ ਕਰਨ ’ਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਖੁਲਾਸੇ ’ਤੇ 9 ਐੱਮ ਅੱੈਮ ਦੇ ਪੰਜ ਹੋਰ ਪਿਸਤੌਲਾਂ ਸਮੇਤ ਚਾਰ ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਖੇਮਕਰਨ ਦੇ ਪਿੰਡ ਮਾਛੀਕੇ ਵਿਖੇ ਡਰੇਨ ਨੇੜੇ ਛੁਪਾਏ ਹੋਏ ਸਨ।
ਥਾਣਾ ਐੱਸ ਐੱਸ ਓ ਸੀ ਅੰਮਿ੍ਰਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐੱਫ ਆਈ ਆਰ ਨੰਬਰ 30 ਮਿਤੀ 04.10.2022 ਨੂੰ ਦਰਜ ਕਰ ਲਿਆ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles