10.5 C
Jalandhar
Sunday, January 12, 2025
spot_img

ਕੈਦੀ ਫ਼ਰਾਰ ਹੋਣ ’ਤੇ ਪਟਿਆਲਾ ਜੇਲ੍ਹ ਦੇ ਕਈ ਅਧਿਕਾਰੀ ਮੁਅੱਤਲ

ਚੰਡੀਗੜ, (ਗੁਰਜੀਤ ਬਿੱਲਾ)-ਕੈਦੀ ਦੇ ਫਰਾਰ ਹੋਣ ਸਬੰਧੀ ਮਾਮਲੇ ਵਿਚ ਜੇਲ੍ਹ ਵਿਭਾਗ ਨੇ ਵੀਰਵਾਰ ਨੂੰ ਡਿਪਟੀ ਸੁਪਰਡੈਂਟ ਸੁਰੱਖਿਆ ਪਟਿਆਲਾ ਜੇਲ੍ਹ, ਵਾਰੰਟ ਅਫਸਰ ਪਟਿਆਲਾ ਅਤੇ ਦੋ ਵਾਰਡਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ. ਐਸ. ਪੀ. (ਸੁਰੱਖਿਆ) ਵਰੁਣ ਸ਼ਰਮਾ, ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰਡਂੈਟ- ਕਮ- ਵਾਰੰਟ ਅਫਸਰ ਹਰਬੰਸ ਸਿੰਘ, ਜੇਲ੍ਹ ਵਾਰਡਰ ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ ਨੰਬਰ 562 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ ਜੇਲ੍ਹ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ੍ਹ ਵਿਚ ਸਜਾ ਕੱਟ ਰਿਹਾ ਸੀ, ਜਿਥੋਂ ਉਹ ਇਲਾਜ ਦੇ ਬਹਾਨੇ ਰਜਿੰਦਰ ਹਸਪਤਾਲ ਵਿਚ ਦਾਖਲ ਹੋਇਆ ਸੀ।ਤੇ ਜੇਲ੍ਹ ਸਟਾਫ ਦੀ ਲਾਪ੍ਰਵਾਹੀ ਕਾਰਨ ਉਕਤ ਕੈਦੀ ਹਸਪਤਾਲ ਵਿਚੋਂ ਭੱਜਣ ਵਿੱਚ ਕਾਮਯਾਬ ਹੋਇਆ ਸੀ।

Related Articles

LEAVE A REPLY

Please enter your comment!
Please enter your name here

Latest Articles