ਚੰਬਾ : ਇੱਥੇ ਇਕ ਸੜਕ ਹਾਦਸੇ ‘ਚ 3 ਭਰਾਵਾਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਗ੍ਰਾਮ ਪੰਚਾਇਤ ਕੁਥੇੜ ਦੇ ਮਹਲ ਪਿੰਡ ਦੇ ਰਹਿਣ ਵਾਲੇ ਹਨ।
ਉਹ ਕਿਸੇ ਹੋਰ ਪਿੰਡ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਮੁੱਢਲੀ ਰਿਪੋਰਟ ਅਨੁਸਾਰ, ਛੱਤਰੁੰਡ ਨੇੜੇ ਅੱੈਸ ਯੂ ਵੀ ਚਾਲਕ ਦੇ ਕਾਬੂ ਤੋਂ ਬਾਹਰ ਹੋ ਕੇ ਇੱਕ ਡੂੰਘੀ ਖੱਡ ਵਿੱਚ ਜਾ ਡਿੱਗੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਛੇ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦ ਕਿ ਇੱਕ ਹੋਰ ਨੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਹਾਦਸੇ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ।





