ਖੜਗੇ ਦੀ ਰਿਹਾਇਸ਼ ‘ਤੇ ਪੰਜਾਬ ਬਾਰੇ ਅਹਿਮ ਮੀਟਿੰਗ

0
10

ਚੰਡੀਗੜ੍ਹ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਪੰਜਾਬ ਬਾਰੇ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਅਜੈ ਮਾਕਨ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਬਜ਼ਰਵਰਾਂ ਦੀ ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਦੇ ਨਤੀਜਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ (ਸੰਗਠਨ) ਕੇ ਸੀ ਵੇਣੂਗੋਪਾਲ ਅਤੇ ਏ ਆਈ ਸੀ ਸੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੀ ਹਾਜ਼ਰ ਸਨ। ਸੂਤਰਾਂ ਨੇ ਦੱਸਿਆ ਕਿ ਮਾਕਨ ਕਮੇਟੀ ਦੀ ਰਿਪੋਰਟ ਦੇ ਨਤੀਜਿਆਂ ‘ਤੇ ਚਰਚਾ ਕੀਤੀ ਗਈ ਅਤੇ ਆਪਸ ਵਿੱਚ ਲੜ ਰਹੇ ਧੜਿਆਂ ਨੂੰ ਐਡਜਸਟ ਕਰਨ ਲਈ ਵੱਖ-ਵੱਖ ਸੰਭਾਵਨਾਵਾਂ ਤੇ ਤਰੀਕਿਆਂ ‘ਤੇ ਗੱਲਬਾਤ ਹੋਈ। ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਰਾਹੁਲ ਗਾਂਧੀ ਵੱਲੋਂ ਸੀਨੀਅਰ ਨੇਤਾਵਾਂ ਨਾਲ ਸਲਾਹ-ਮਸ਼ਵਰਾ ਕਰਨ ਦੀ ਉਮੀਦ ਹੈ। ਰਾਹੁਲ ਗਾਂਧੀ ਦੇ ਵਿਦੇਸ਼ ਜਾਣ ਤੋਂ ਪਹਿਲਾਂ ਅਗਲੇ ਦੋ ਦਿਨਾਂ ਵਿੱਚ ਅੰਤਮ ਫੈਸਲਾ ਆਉਣ ਦੀ ਸੰਭਾਵਨਾ ਹੈ।