ਸਰਪੰਚਾਂ ਨੂੰ 10 ਹਜ਼ਾਰ ਮਾਣ-ਭੱਤਾ

0
5

ਬਠਿੰਡਾ (ਨਵਾਂ ਜ਼ਮਾਨਾ ਸਰਵਿਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ। ਬਠਿੰਡਾ ਵਿਖੇ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ ਅਤੇ ਉਹ ਆਪਣੇ ਅਣਮੁੱਲੇ ਯੋਗਦਾਨ ਲਈ ਮਾਣ-ਸਤਿਕਾਰ ਦੇ ਹੱਕਦਾਰ ਹਨ।ਸੋਸ਼ਲ ਮੀਡੀਆ ਐੱਕਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ—ਅੱਜ ਅਸੀਂ ਇੱਕ ਵੱਡਾ ਫੈਸਲਾ ਲਿਆ ਹੈ। 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਪੰਚਾਇਤਾਂ ਲੋਕਤੰਤਰ ਦੀ ਪਹਿਲੀ ਪੌੜੀ ਹਨ ਅਤੇ ਸਰਪੰਚ ਦਿਨ-ਰਾਤ ਆਪਣੇ ਪਿੰਡਾਂ ਦੀ ਸੇਵਾ ਕਰਦੇ ਹਨ। ਉਹ ਆਪਣੀ ਸਮਰਪਿਤ ਸੇਵਾ ਲਈ ਸਤਿਕਾਰਯੋਗ ਮਾਣਭੱਤੇ ਦੇ ਹੱਕਦਾਰ ਹਨ।
ਮਾਨ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ।ਉਨ੍ਹਾ ਕਿਹਾ— “ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦਾ ਕਦੇ ਪੂਰਾ ਨਹੀਂ ਹੋਇਆ ਅਤੇ ਉਨ੍ਹਾ ਨੂੰ ਇਸ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪਈਆਂ। ਸਾਡੀ ਸਰਕਾਰ ਨੇ ਸਰਪੰਚਾਂ ਲਈ 2,000 ਰੁਪਏ ਦਾ ਮਾਣਭੱਤਾ ਯਕੀਨੀ ਬਣਾਇਆ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।”ਮੁੱਖ ਮੰਤਰੀ ਨੇ ਕਿਹਾ—ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਆਪ ਨੂੰ ਵਿਕਾਸ ਕਾਰਜਾਂ ਲਈ ਮੁੜ ਸਮਰਪਤ ਕਰਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।”