ਇਕ ਕਰੋੜ ਦੇ ਬਲੈਂਕ ਚੈੱਕ ਲੈ ਕੇ ਕੈਸ਼ ਕਰਾਉਣ ਦੇ ਦੋਸ਼ ’ਚ ਏ ਆਈ ਜੀ ਗਿ੍ਰਫ਼ਤਾਰ

0
292

ਚੰਡੀਗੜ੍ਹ, (ਗੁਰਜੀਤ ਬਿੱਲਾ) -ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਅਸਿਸਟੈਂਟ ਇੰਸਪੈਕਟਰ ਜਨਰਲ ਆਫ ਪੁਲਸ ਅਸ਼ੀਸ਼ ਕਪੂਰ, ਜੋ ਕਿ ਹੁਣ ਕਮਾਂਡੈਂਟ ਚੌਥੀ ਆਈ ਆਰ ਬੀ ਪਠਾਨਕੋਟ ਦੇ ਅਹੁਦੇ ’ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫਤਾਰ ਕਰ ਲਿਆ। ਇਸ ਮੁਕੱਦਮੇ ਵਿੱਚ ਡੀ ਐੱਸ ਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏ ਐੱਸ ਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ ਪੀ ਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਬੁਲਾਰੇ ਨੇ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ੍ਹ ਅੰਮਿ੍ਰਤਸਰ ਵਿਖੇ ਬਤੌਰ ਸੁਪਰਡੈਂਟ ਤਾਇਨਾਤੀ ਦੌਰਾਨ ਅਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ (ਹਰਿਆਣਾ) ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ੍ਹ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ ਪੀ ਸੀ ਦੀ ਧਾਰਾ 420/120-ਬੀ ਤਹਿਤ ਦਰਜ ਐੱਫ ਆਈ ਆਰ ਨੰਬਰ 151/2018 ਵਿਚ ਪੁਲਸ ਰਿਮਾਂਡ ’ਤੇ ਸੀ ਤਾਂ ਉਦੋਂ ਅਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮਦਦ ਕਰਨ ਲਈ ਰਾਜ਼ੀ ਕਰ ਲਿਆ। ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐੱਸ ਐੱਚ ਓ ਪਵਨ ਕੁਮਾਰ ਅਤੇ ਏ ਐੱਸ ਆਈ ਹਰਜਿੰਦਰ ਸਿੰਘ ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦਿਵਾ ਦਿੱਤਾ।
ਇਸ ਮਦਦ ਦੇ ਬਦਲੇ ਉਸ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਰੁਪਏ ਦੀ ਰਕਮ ਦੇ ਵੱਖ-ਵੱਖ ਚੈੱਕਾਂ ’ਤੇ ਦਸਤਖਤ ਕਰਵਾ ਲਏ ਅਤੇ ਆਪਣੇ ਜਾਣਕਾਰਾਂ ਦੇ ਨਾਂਅ ’ਤੇ ਜਮ੍ਹਾਂ ਕਰਵਾ ਕੇ ਏ ਐੱਸ ਆਈ ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ।

LEAVE A REPLY

Please enter your comment!
Please enter your name here