ਸਮਾਣਾ ‘ਚ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

0
7

ਸਮਾਣਾ (ਇਕਬਾਲ ਸਿੰਘ ਬੱਲ, ਗੁਰਪਿਆਰ ਸਿੰਘ ਬੱਲ)-ਇੱਥੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ। ਉਹਨਾ ਕਿਹਾ, ‘ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ ‘ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ।ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਢੁਕਵਾਂ ਹੋਵੇਗਾ।’ ਮੁੱਖ ਮੰਤਰੀ ਨੇ ਅੱਗੇ ਕਿਹਾ, ‘ਟਰੈਕ ਦੇ ਅੰਦਰਲੇ ਹਿੱਸੇ ਨੂੰ ਫੀਲਡ ਈਵੈਂਟਸ, ਜਿਵੇਂ ਕਿ ਸ਼ਾਟਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਅਤੇ ਹੋਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਖਿਡਾਰੀ ਉੱਚ ਪੱਧਰ ‘ਤੇ ਸਿਖਲਾਈ ਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ।’