ਵਿਸ਼ਾਲ ਲਵ-ਕੁਸ਼ ਮੰਦਰ ਬਣੇਗਾ

0
7

ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਨੇੜੇ ਲਵ-ਕੁਸ਼ ਅਤੇ ਮਾਤਾ ਜਾਨਕੀ ਦੇ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਸ਼ਾਲ ਲਵ-ਕੁਸ਼ ਮੰਦਰ ਦੇ ਨਿਰਮਾਣ ਦਾ ਸਿਧਾਂਤਕ ਫੈਸਲਾ ਲਿਆ ਹੈ।ਜਲਦੀ ਹੀ ਇਸ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।ਮੁੱਖ ਮੰਤਰੀ ਮਾਨ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਮੰਦਰ ਦੇ ਬਣਨ ਨਾਲ ਨਾ ਸਿਰਫ਼ ਪੰਜਾਬ ਅਤੇ ਦੇਸ਼, ਸਗੋਂ ਪੂਰੀ ਦੁਨੀਆ ਦੇ ਲੋਕਾਂ ਵਿੱਚ ਭਾਰੀ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲੇਗਾ।