ਚੰਡੀਗੜ੍ਹ (ਨ ਜ਼ ਸ) : ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਮੋਦੀ ਫਰਵਰੀ ਵਿੱਚ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਆਏ ਸਨ। ਬਿੱਟੂ ਮੁਤਾਬਕ ਪ੍ਰਧਾਨ ਮੰਤਰੀ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਪੰਜਾਬ ਦੇ ਵਿਕਾਸ ਨੂੰ ਗਤੀ ਦੇਣ ਲਈ ਕਈ ਹੋਰ ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਜੁੜੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।




