ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਐਲਾਨਿਆ ਕਿ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਟਵੀਟ ਰਾਹੀਂ ਮਾਨ ਨੇ ਕਿਹਾਇੱਕ ਖੁਸ਼ਖਬਰੀ ਸਾਂਝੀ ਕਰ ਰਿਹਾਂ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਕਰੀਬ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।
ਪਿ੍ਰਤਪਾਲ ਦਾ ਰਿਮਾਂਡ ਵਧਿਆ
ਮਾਨਸਾ : ਗੈਂਗਸਟਰ ਦੀਪਕ ਟੀਨੰੂ ਦੀ ਫਰਾਰੀ ਦੇ ਮਾਮਲੇ ’ਚ ਮਾਨਸਾ ਪੁਲਸ ਵੱਲੋਂ ਗਿ੍ਰਫਤਾਰ ਕੀਤੇ ਬਰਖਾਸਤ ਸੀ ਆਈ ਏ ਇੰਚਾਰਜ ਪਿ੍ਰਤਪਾਲ ਸਿੰਘ ਦਾ ਪੁਲਸ ਰਿਮਾਂਡ ਅਦਾਲਤ ਨੇ ਸ਼ੁੱਕਰਵਾਰ 5 ਦਿਨ ਹੋਰ ਵਧਾ ਦਿੱਤਾ।



