ਰੰਧਾਵਾ ਦੀ ਸ਼ਾਹ ਨਾਲ ਮੀਟਿੰਗ

0
4

ਨਵੀਂ ਦਿੱਲੀ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ।
ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸਮਰਥਕਾਂ ਨਾਲ ਚਮਕੌਰ ਸਾਹਿਬ ਵਿਖੇ ਮੀਟਿੰਗ ਕਰਕੇ ਆਪਣੀ ਤਾਕਤ ਦਿਖਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਇਹ ਮੁਲਾਕਾਤ ਪਹਿਲਾਂ ਹੀ ਤੈਅ ਸਮੇਂ ‘ਤੇ ਹੋਈ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਇਹ ਮੁਲਾਕਾਤ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਹੋਈ ਹੈ। ਉਨ੍ਹਾ ਦੱਸਿਆ ਕਿ ਉਹ ਪਹਿਲਾਂ ਵੀ ਇਸ ਗੰਭੀਰ ਮਾਮਲੇ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਚੁੱਕੇ ਹਨ ਅਤੇ ਅੱਜ ਉਸੇ ਸੰਬੰਧ ਵਿੱਚ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।