ਕਾਂਗਰਸੀਆਂ ‘ਚ ਚੱਲੀ ਗੱਲ, ਚੰਨੀ ਹੀ ਸਾਡਾ ਮੱਲ

0
3

ਮੋਰਿੰਡਾ (ਨਿਹਾਲ ਸਿੰਘ ਕਲਸੀ)
ਪੰਜਾਬ ਕਾਂਗਰਸ ਵਿੱਚ ਵੱਡਾ ਸਿਆਸੀ ਘਮਸਾਨ ਛਿੜਿਆ ਹੋਇਆ ਹੈ। ਕਾਂਗਰਸ ਹਾਈ ਕਮਾਂਡ ਵਲੋਂ ਜਾਰੀ ਕੀਤੇ ਗਏ ਨਵੇਂ ਪੰਜਾਬ ਫਾਰਮੂਲੇ ਖਿਲਾਫ ਪਾਰਟੀ ਅੰਦਰ ਨਰਾਜ਼ਗੀ ਖੁਲ੍ਹ ਕੇ ਸਾਹਮਣੇ ਆ ਗਈ ਹੈ। ਇਸ ਬਗਾਵਤ ਦਾ ਕੇਂਦਰ ਬਿੰਦੂ ਬਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਂਬਰ ਪਾਰਲੀਮੈਂਟ ਦੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ 60 ਦੇ ਕਰੀਬ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਸਾਬਕਾ ਮੰਤਰੀਆਂ ਤੋਂ ਇਲਾਵਾ ਬਹੁਤ ਸਾਰੇ ਹਲਕਾ ਇੰਚਾਰਜ ਪਹੁੰਚੇ ਅਤੇ ਬੰਦ ਕਮਰਾ ਮੀਟਿੰਗ ਕੀਤੀ ਜਿਸ ਵਿਚ ਬੀਤੇ ਦਿਨੀਂ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜੋ ਕਾਂਗਰਸੀ ਆਗੂਆਂ ਦੀਆਂ ਵੱਖ ਵੱਖ ਚਾਰ ਕਮੇਟੀਆਂ ਬਣਾਈਆਂ ਗਈਆਂ ਸਨ, ਬਾਰੇ ਵਿਚਾਰ ਚਰਚਾ ਕੀਤੀ ਗਈ।ਸਮੂਹ ਹਾਜ਼ਰ ਆਗੂਆਂ ਨੇ ਮਹਿਸੂਸ ਕੀਤਾ ਕਿ ਹਾਈ ਕਮਾਂਡ ਦਾ ਇਹ ਫੈਸਲਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਕੇ ਨਹੀਂ ਲਿਆ ਗਿਆ ਹੈ।ਇਸ ਨਾਲ ਪੰਜਾਬ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਪੰਜਾਬ ਵਾਸੀਆਂ ਵਿੱਚ ਨਿਰਾਸ਼ਾ ਆਈ ਹੈ।ਉਹਨਾਂ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਬੰਧੀ ਲਏ ਫੈਸਲਿਆਂ ‘ਤੇ ਮੁੜ ਵਿਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਹਾਈ ਸਿੱਧ ਹੋ ਸਕੇ।
ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਾਬਕਾ ਮੰਤਰੀਆਂ ਰਾਣਾ ਗੁਰਜੀਤ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕਾਂਗੜ, ਦਰਸ਼ਨ ਸਿੰਘ , ਐਨ ਐਸ ਯੂ ਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਤੇ ਬਰਿੰਦਰ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਸੰਦ ਕਰਦੇ ਹਨ ਅਤੇ ਉਹਨਾਂ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।ਇਸ ਲਈ ਉਹਨਾਂ ਕਾਂਗਰਸ ਹਾਈ ਕਮਾਂਡ ਨੂੰ ਅਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ ।ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੂਵਾਲੀਆ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਈਸ਼ਰਪ੍ਰੀਤ ਸਿੰਘ ਸਿੱਧੂ ਪ੍ਰਧਾਨ ਐਨ.ਐਸ.ਯੂ.ਆਈ, ਵਿਧਾਇਕ ਭਾਰਤ ਭੂਸ਼ਣ ਆਸੂ ਸਾਬਕਾ ਮੰਤਰੀ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਓ ਪੀ ਸੋਨੀ ਸਾਬਕਾ ਡਿਪਟੀ ਮੁੱਖ ਮੰਤਰੀ, ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ, ਸਾਬਕਾ ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਖਰ, ਸਾਬਕਾ ਵਿਧਾਇਕ ਇੰਦਰਵੀਰ ਸਿੰਘ ਬੁਲਾਰੀਆ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਦਵਿੰਦਰ ਸਿੰਘ, ਸਾਬਕਾ ਵਿਧਾਇਕ ਪਿਰਮਲ ਸਿੰਘ ਧੋਲਾ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸਾਹੀਆ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ ਸੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ, ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਅੰਗਤ ਸੈਣੀ, ਸਾਬਕਾ ਵਿਧਾਇਕ ਜਸਵਿੰਦਰ ਧੀਮਾਨ ਸਪੁੱਤਰ ਸੁਰਜੀਤ ਧੀਮਾਨ ਸਾਬਕਾ ਵਿਧਾਇਕ, ਐਨ ਐਸ ਯੂ ਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ, ਸੁਰਿੰਦਰ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਦਰਸ਼ਨ ਸਿੰਘ ਜੇਤੋ, ਭਗਵੰਤ ਪਾਲ, ਸੁਮਿਤ ਸਿੰਘ ਹਲਕਾ ਇੰਚਾਰਜ ਅਮਰਗੜ੍ਹ , ਨਵਜੋਤ ਸਿੰਘ ਹਲਕਾ ਇੰਚਾਰਜ ਨਕੋਦਰ, ਸੁਰਿੰਦਰ ਸਿੰਘ ਇੰਚਾਰਜ ਕਰਤਾਰਪੁਰ ,ਬਲਕੌਰ ਸਿੰਘ ਸਿੱਧੂ ਮੂਸੇ ਵਾਲਾ, ਵਿਕਰਮ ਬਾਜਵਾ ਹਲਕਾ ਇੰਚਾਰਜ ਸਾਹਨੇਵਾਲ, ਵਰਿੰਦਰ ਸਿੰਘ ਢਿੱਲੋ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਰਾਹੁਲ ਇੰਦਰ ਸਿੰਘ ਸਪੁੱਤਰ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਸਹਿਤ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਹੋਰਨਾਂ ਤੋਂ ਇਲਾਵਾ ਪੰਨਗ੍ਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੈਂਬਰ ਨਰਿੰਦਰ ਸਿੰਘ ਮਾਵੀ ਅਤੇ ਗੁਰਵਿੰਦਰ ਸਿੰਘ ਕਕਰਾਲੀ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਕੌਂਸਲਰ ਹਰਜੀਤ ਸਿੰਘ ਸੋਢੀ, ਰਾਹੁਲ ਸ਼ਰਮਾ, ਸੰਗਤ ਸਿੰਘ ਭਾਮੀਆਂ, ਸੀਨੀਅਰ ਆਗੂ ਜਗਦੀਪ ਸਿੰਘ ਢੀਂਡਸਾ, ਸਾਬਕਾ ਸਰਪੰਚ ਨਰਿੰਦਰ ਸਿੰਘ ਗਾਂਧੀ, ਹਰਜੋਤ ਸਿੰਘ ਢੰਗਰਾਲੀ, ਜਗਰੂਪ ਸਿੰਘ ਅਰਨੋਲੀ ਆਦਿ ਸੀਨੀਅਰ ਆਗੂ ਵੀ ਹਾਜ਼ਰ ਸਨ