ਰਾਮ ਮੰਦਰ ਤੋਂ ਬਾਅਦ ਬਦਰੀਨਾਥ ਮੰਦਰ ‘ਚ ਦਾਨ ਚੋਰੀ

0
8

ਚੰਡੀਗੜ੍ਹ : ਬਦਰੀਨਾਥ ਮੰਦਰ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ‘ਤੇ ਲੱਗੇ ਉਨ੍ਹਾਂ ਦੋਸ਼ਾਂ ਤੋਂ ਬਾਅਦ ਇੱਕ ਅੰਦਰੂਨੀ ਜਾਂਚ ਦੇ ਆਦੇਸ਼ ਦਿੱਤੇ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੰਦਰ ਦੇ ਇੱਕ ਕਰਮਚਾਰੀ ਵੱਲੋਂ ਸ਼ਰਧਾਲੂਆਂ ਵੱਲੋਂ ਚੜ੍ਹਾਏ ਗਏ ਦਾਨ ਅਤੇ ਚੜ੍ਹਾਵੇ ਵਿੱਚ ਹੇਰਾਫੇਰੀ ਕੀਤੀ ਗਈ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਕਾਲ ਭੈਰਵ ਸੈਨਾ ਦੇ ਪ੍ਰਧਾਨ ਸੰਜੀਵ ਖੱਤਰੀ ਨੇ ਦੋਸ਼ ਲਾਇਆ ਕਿ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨਾਲ ਜੁੜੇ ਇੱਕ ਕਰਮਚਾਰੀ ਨੇ ਸ਼ਰਧਾਲੂਆਂ ਦੇ ਚੜ੍ਹਾਵੇ ਨਾਲ ਛੇੜਛਾੜ ਕੀਤੀ ਹੈ। ਉਨ੍ਹਾ ਦਾਅਵਾ ਕੀਤਾ ਕਿ ਇਹ ਘਟਨਾ ਸਵੇਰੇ 8 ਵਜੇ ਤੋਂ 8.30 ਵਜੇ ਦੇ ਵਿਚਕਾਰ ਵਾਪਰੀ ਅਤੇ ਉਨ੍ਹਾ ਮੰਗ ਕੀਤੀ ਕਿ ਮੰਦਰ ਦੇ ਅੰਦਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਨੂੰ ਜਨਤਕ ਕੀਤਾ ਜਾਵੇ।
ਇਨ੍ਹਾਂ ਦਾਅਵਿਆਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਹੇਮੰਤ ਦਿਵੇਦੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਅੰਦਰੂਨੀ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਜਾਂਚ ਤੋਂ ਬਾਅਦ ਜੇਕਰ ਕੋਈ ਵੀ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।