ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫ਼ਤਾਰ

0
4

ਚੰਡੀਗੜ੍ਹ : ਵਿਦੇਸ਼ ਵਿੱਚ ਬੈਠ ਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਗੈਂਗਸਟਰ ਨੈੱਟਵਰਕ ਚਲਾ ਰਹੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਸਪੇਨ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਹੈ। ਭਰੋਸੇਯੋਗ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਵਿਧਾਇਕਾ ਨੀਨਾ ਮਿੱਤਲ ਨੂੰ ਧਮਕੀ ਦੇਣ ਅਤੇ ਚੰਡੀਗੜ੍ਹ ਦੇ ਸੈਕਟਰ-11 ਵਿੱਚ ਦਿਨ-ਦਿਹਾੜੇ ਫਾਰਮੇਸੀ ਦੇ ਕੈਸ਼ੀਅਰ ਦੇ ਹੋਏ ਕਤਲ ਮਾਮਲੇ ਵਿੱਚ ਨਾਮਜ਼ਦ ਇਸ ਗੈਂਗਸਟਰ ਨੂੰ ਸਪੇਨ ‘ਚ ਦਬੋਚ ਲਿਆ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਇਹ ਵੱਡੀ ਸਫ਼ਲਤਾ ਪੰਜਾਬ ਪੁਲਸ, ਕੇਂਦਰੀ ਖ਼ੁਫੀਆ ਏਜੰਸੀਆਂ ਅਤੇ ਚੰਡੀਗੜ੍ਹ ਪੁਲਸ ਦੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਮਿਲੀ ਹੈ। ਸੁਰੱਖਿਆ ਏਜੰਸੀਆਂ ਪਿਛਲੇ ਕਈ ਮਹੀਨਿਆਂ ਤੋਂ ਵਿਦੇਸ਼ ਵਿੱਚ ਬੈਠੇ ਇਸ ਗੈਂਗਸਟਰ ਦੀਆਂ ਗਤੀਵਿਧੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀਆਂ ਸਨ।