ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ‘ਚ

0
8

ਚੰਡੀਗੜ੍ਹ (ਗੁਰਜੀਤ ਬਿੱਲਾ)
ਭਾਜਪਾ ਨੂੰ ਮੰਗਲਵਾਰ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ 2017-2022 ਦੌਰਾਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਦੇ ਵਿਧਾਇਕ ਰਹੇ ਹਨ।