ਫਾਰਮਾਸਿਊਟੀਕਲ ਉਦਯੋਗ ਨੂੰ ਸਰਕਾਰੀ ਖੇਤਰ ’ਚ ਮੁੜ ਸੁਰਜੀਤ ਕੀਤਾ ਜਾਵੇ : ਆਈ ਡੀ ਪੀ ਡੀ

0
296

ਲੁਧਿਆਣਾ (ਐੱਮ ਐੱਸ ਭਾਟੀਆ/ ਰੈਕਟਰ ਕਥੂਰੀਆ)-ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈੱਲਪਮੈਂਟ (ਆਈ ਡੀ ਪੀ ਡੀ) ਨੇ ਸੋਨੀਪਤ ਸਥਿਤ ਦਵਾਈਆਂ ਬਣਾਉਣ ਵਾਲੀ ਮੇਡਨ ਨਾਂਅ ਦੀ ਫ਼ਰਮ ਦੁਆਰਾ ਤਿਆਰ ਖੰਘ ਦੀ ਦਵਾਈ ਦੀ ਵਰਤੋਂ ਕਰਨ ਨਾਲ ਅਫ਼ਰੀਕਾ ਦੇ ਦੇਸ਼ ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਦਾ ਗੰਭੀਰ ਨੋਟਿਸ ਲਿਆ ਹੈ।
ਆਈ ਡੀ ਪੀ ਡੀ ਦੇ ਡਾ: ਐੱਸ ਐੱਸ ਸੂਦਨ ਪ੍ਰਧਾਨ, ਡਾ: ਅਰੁਣ ਮਿੱਤਰਾ ਸੀਨੀਅਰ ਮੀਤ ਪ੍ਰਧਾਨ ਅਤੇ ਡਾ: ਸ਼ਕੀਲ ਉਰ ਰਹਿਮਾਨ ਜਨਰਲ ਸਕੱਤਰ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਜਿਹੀਆਂ ਕਈ ਰਿਪੋਰਟ ਆਈਆਂ ਹਨ ਕਿ ਇਸ ਕੰਪਨੀ ਦੁਆਰਾ ਬਣਾਏ ਗਏ ਉਤਪਾਦਾਂ ਵਿੱਚ ਪਹਿਲਾਂ ਵੀ ਕਈ ਅੰਤਰ ਪਾਏ ਗਏ ਹਨ। ਅਜਿਹੀ ਕੰਪਨੀ ਨੂੰ ਦਵਾਈ ਬਰਾਮਦ ਕਰਨ ਦੀ ਇਜਾਜ਼ਤ ਕਿਵੇਂ ਦਿੱਤੀ ਗਈ, ਇਹ ਵੱਡਾ ਸਵਾਲ ਹੈ। ਡਾਇਰੈਕਟੋਰੇਟ ਜਨਰਲ ਸਿਹਤ ਅਤੇ ਪਰਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੀ ਰਾਸ਼ਟਰੀ ਰੈਗੂਲੇਟਰੀ ਅਥਾਰਟੀ ਦੇ ਅਧੀਨ ਕੇਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਦੀ ਪੂਰੀ ਤਰ੍ਹਾਂ ਅਸਫਲਤਾ ਹੈ।
ਇਹ ਇੱਕ ਜਾਣਿਆ-ਪਛਾਣਿਆ ਤੱਥ ਹੈ ਕਿ ਬਾਜ਼ਾਰ ਵਿੱਚ ਘਟੀਆ ਜਾਂ ਇੱਥੋਂ ਤੱਕ ਕਿ ਨਕਲੀ ਦਵਾਈਆਂ ਬਣਾਉਣ ਵਾਲੀਆਂ ਕਈ ਕੰਪਨੀਆਂ ਵੱਲੋਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ। ਰੈਗੂਲੇਟਰੀ ਪ੍ਰਬੰਧ ਖਰਾਬ ਹੋਣ ਕਾਰਨ ਉਹ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ। ਅਸੀਂ ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ਕਰਨ ਅਤੇ ਅਜਿਹੀਆਂ ਫਾਰਮਾਸਿਊਟੀਕਲ ਕੰਪਨੀਆਂ ਨੂੰ ਨਿਯਮਿਤ ਕਰਨ ਦੀ ਮੰਗ ਕਰਦੇ ਹਾਂ। ਅਸੀਂ ਮੰਗ ਕਰਦੇ ਹਾਂ ਫਾਰਮਾਸਿਊਟੀਕਲ ਉਦਯੋਗ ਨੂੰ ਸਰਕਾਰੀ ਖੇਤਰ ਵਿੱਚ ਮੁੜ ਸੁਰਜੀਤ ਕੀਤਾ ਜਾਵੇ।

LEAVE A REPLY

Please enter your comment!
Please enter your name here