ਖੜਗੇ ਤੇ ਥਰੂਰ ਨੂੰ ਰਿਮੋਟ ਕੰਟਰੋਲ ਨਾਲ ਨਹੀਂ ਚਲਾਇਆ ਜਾ ਸਕਦਾ : ਰਾਹੁਲ

0
261

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਸ਼ੰਕਿਆਂ ਨੂੰ ਖਾਰਜ ਕਰ ਦਿੱਤਾ ਕਿ ਗਾਂਧੀ ਪਰਵਾਰ ਪਾਰਟੀ ਦੇ ਅਗਲੇ ਪ੍ਰਧਾਨ ਨੂੰ ਰਿਮੋਟ ਕੰਟਰੋਲ ਨਾਲ ਚਲਾ ਸਕਦਾ ਹੈ। ਉਨ੍ਹਾ ਕਿਹਾ ਕਿ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਰਹੇ ਦੋਵੇਂ ਉਮੀਦਵਾਰ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਮਜ਼ਬੂਤ ਅਤੇ ਚੰਗੀ ਸਮਝ ਵਾਲੇ ਵਿਅਕਤੀ ਹਨ।
ਇਸ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਕਿਹਾ ਕਿ ਸਿਰਫ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਅਤੇ ਕੰਨੜ ਵਰਗੀਆਂ ਖੇਤਰੀ ਭਾਸ਼ਾਵਾਂ ਦੀ ਪਛਾਣ ਨੂੰ ਕੋਈ ਖਤਰਾ ਨਹੀਂ।

LEAVE A REPLY

Please enter your comment!
Please enter your name here