ਕਿਸ਼ਤੀ ਪਲਟਣ ਨਾਲ 15 ਭਾਰਤੀਆਂ ਦੀ ਮੌਤ

0
7

ਹਨੋਈ : ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਇੱਕ ਕਿਸ਼ਤੀ ਪਲਟ ਗਈ, ਜਿਸ ਵਿੱਚ ਸਵਾਰ 15 ਭਾਰਤੀ ਸੈਲਾਨੀ ਮਾਰੇ ਗਏ। ਵੀਅਤਨਾਮ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ਵਿੱਚ 32 ਭਾਰਤੀ ਸੈਲਾਨੀ ਅਤੇ ਚਾਰ ਚਾਲਕ ਦਲ ਦੇ ਮੈਂਬਰ ਸਵਾਰ ਸਨ, ਜਦੋਂ ਇਹ ਵੀਅਤਨਾਮ ਦੇ ਫੂ ਕੁਓਕ ਤੋਂ ਹੋਨ ਮੇਅ ਰੁਟ ਨਗੋਈ ਟਾਪੂ ਨੇੜੇ ਪਲਟ ਗਈ। ਮ੍ਰਿਤਕਾਂ ਦੀ ਕੁੱਲ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ।
ਦੂਤਾਵਾਸ ਨੇ ਕਿਹਾ ਕਿ ਸਥਾਨਕ ਅਧਿਕਾਰੀਆਂ ਦੁਆਰਾ ਘਟਨਾ ਦੇ ਸਹੀ ਵੇਰਵਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਵਿਅਕਤੀ ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਨਾਲ ਸੰਬੰਧਤ ਦੱਸੇ ਜਾਂਦੇ ਹਨ।