ਨਵੀਂ ਦਿੱਲੀ : ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਅਤੇ ਬੇਰੁਜ਼ਗਾਰੀ ਖ਼ਿਲਾਫ਼ ਵਿਦਿਆਰਥੀਆਂ ਦੀ ਅਗਵਾਈ ਵਿੱਚ ਚੱਲ ਰਿਹਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਸੋਸ਼ਲ ਮੀਡੀਆ ਪ੍ਰਭਾਵਕ ਅਭਿਜੀਤ ਦੀਪਕੇ ਨੇ 20 ਜੁਲਾਈ ਨੂੰ ‘ਪਾਰਲੀਮੈਂਟ ਮਾਰਚ’ ਕਰਨ ਦੀ ਜਨਤਕ ਅਪੀਲ ਕੀਤੀ ਹੈ।
ਦੂਜੇ ਪਾਸੇ, ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਇਸ ਪ੍ਰਦਰਸ਼ਨ ਨੂੰ ਸਿਆਸੀ ਆਗੂਆਂ ਅਤੇ ਪ੍ਰਮੁੱਖ ਵਿਦਵਾਨਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਦੀਪਕੇ ਨੇ ਮਾਪਿਆਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰਦਿਆਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰੀਖਿਆਵਾਂ ਵਿੱਚ ਫੇਲ੍ਹ ਹੋਣ ਕਾਰਨ ਨੀਟ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਬੱਚਿਆਂ ਦੇ ਪਰਵਾਰਾਂ ਦੀ ਸਾਲਾਂ ਦੀ ਮਿਹਨਤ ਅਤੇ ਪੈਸਾ ਬਰਬਾਦ ਹੋ ਰਿਹਾ ਹੈ।




