ਮੋਦੀ ਅੱਜ ਜਲੰਧਰ ਛਾਉਣੀ ‘ਚ

0
13

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਬਾਅਦ ਦੁਪਹਿਰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਇੱਥੋਂ ਦੇਸ਼ ਭਰ ਦੇ 74 ਹੋਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵੀ ਵਰਚੁਅਲੀ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਮੋਦੀ ਜੀਂਦ ਵਿੱਚ ਜੀਂਦ ਅਤੇ ਸੋਨੀਪਤ ਵਿਚਕਾਰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ।
ਮਾਪਿਆਂ ਨੂੰ ਪੱਕੇ ਤੌਰ ‘ਤੇ ਕੈਨੇਡਾ ਬੁਲਾਉਣ ਦਾ ਖੁੱਲ੍ਹਿਆ ਰਾਹ
ਵਿੰਨੀਪੈਗ : ‘ਪੇਰੈਂਟਸ ਐਂਡ ਗ੍ਰੈਂਡਪੇਰੈਂਟਸ ਪ੍ਰੋਗਰਾਮ’ ਕੈਨੇਡਾ ਦੀ ਪਰਵਾਰਕ ਮੁੜ-ਮਿਲਾਪ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਰਾਹੀਂ ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਜਾਂ ਨਾਨਾ-ਨਾਨੀ ਨੂੰ ਸਥਾਈ ਨਿਵਾਸ ਲਈ ਕੈਨੇਡਾ ਲਿਆ ਸਕਦੇ ਹਨ। ਕੈਨੇਡਾ ਦੀ ਇਮੀਗ੍ਰੇਸ਼ਨ, ਰਫ਼ਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ ਆਰ ਸੀ ਸੀ) ਨੇ ਇਸ ਪ੍ਰੋਗਰਾਮ ਤਹਿਤ 2025 ਲਈ ਅਰਜ਼ੀਆਂ ਸਵੀਕਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਨੇ ਦੱਸਿਆ ਕਿ 28 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਲਗਭਗ ਦੋ ਹਫ਼ਤਿਆਂ ਦੇ ਦੌਰਾਨ 2020 ਵਿੱਚ ‘ਇੰਟਰੈਸਟ ਟੂ ਸਪਾਂਸਰ’ ਫਾਰਮ ਜਮਾਂ ਕਰਵਾਉਣ ਵਾਲੇ ਪੂਲ ਵਿੱਚੋਂ 17,860 ਸੰਭਾਵੀ ਸਪਾਂਸਰਾਂ ਨੂੰ ‘ਇਨਵਾਈਟੇਸ਼ਨ ਟੂ ਅਪਲਾਈ’ ਭੇਜੇ ਜਾਣਗੇ। ਸਰਕਾਰ ਦਾ ਟੀਚਾ ਇਸ ਸਾਲ 10,000 ਮੁਕੰਮਲ ਅਰਜ਼ੀਆਂ ਪ੍ਰਾਪਤ ਕਰਕੇ ਉਨ੍ਹਾਂ ‘ਤੇ ਕਾਰਵਾਈ ਸ਼ੁਰੂ ਕਰਨ ਦਾ ਹੈ। ਆਈ ਆਰ ਸੀ ਸੀ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ 2025 ਵਿੱਚ ਵੀ ‘ਇੰਟਰੈਸਟ ਟੂ ਸਪਾਂਸਰ’ ਲਈ ਕੋਈ ਨਵਾਂ ਰਜਿਸਟਰੇਸ਼ਨ ਪੋਰਟਲ ਨਹੀਂ ਖੋਲ੍ਹਿਆ ਜਾਵੇਗਾ। ਇਸ ਦਾ ਸਿੱਧਾ ਅਰਥ ਇਹ ਹੈ ਕਿ ਜਿਨ੍ਹਾਂ ਕੈਨੇਡੀਅਨ ਨਾਗਰਿਕਾਂ ਜਾਂ ਸਥਾਈ ਨਿਵਾਸੀਆਂ ਨੇ ਸਾਲ 2020 ਵਿੱਚ ਇਹ ਫਾਰਮ ਨਹੀਂ ਭਰਿਆ ਸੀ, ਉਹ ਇਸ ਸਾਲ ਆਪਣੇ ਮਾਪਿਆਂ ਜਾਂ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਇਸ ਪ੍ਰੋਗਰਾਮ ਤਹਿਤ ਸਪਾਂਸਰ ਕਰਨ ਲਈ ਅਰਜ਼ੀ ਨਹੀਂ ਦੇ ਸਕਣਗੇ।