ਨਵੀਂ ਦਿੱਲੀ- ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਐਂਗਮੋ ਨੇ ਸ਼ਨੀਵਾਰ ਨੂੰ ਜੋਰ ਦੇ ਕੇ ਕਿਹਾ ਕਿ ਮੇਰੀ ਸਹਿਮਤੀ ਤੋਂ ਬਿਨਾਂ ਮੇਰੇ ਪਤੀ ਨੂੰ ਕੋਈ ਵੀ ਡਾਕਟਰੀ ਇਲਾਜ ਨਹੀਂ ਦਿੱਤਾ ਜਾਣਾ ਚਾਹੀਦਾ। ਐਂਗਮੋ ਨੇ ਦੱਸਿਆ ਕਿ ਉਹ ਸਫਦਰਜੰਗ ਹਸਪਤਾਲ ਵਿੱਚ ਹਨ। ਮੈਂ ਉਨ੍ਹਾਂ ਨੂੰ ਮੇਰੀ ਸਹਿਮਤੀ ਤੋਂ ਬਿਨਾਂ ਕੁਝ ਵੀ ਦੇਣ ਤੋਂ ਵਰਜਦੀ ਹਾਂ। ਮੇਰੀ ਸਹਿਮਤੀ ਤੋਂ ਬਿਨਾਂ ਕੋਈ ਇਲਾਜ ਸ਼ੁਰੂ ਨਹੀਂ ਹੋਣਾ ਚਾਹੀਦਾ। ਜੇ ਕੁਝ ਵੀ ਹੁੰਦਾ ਹੈ ਤਾਂ ਮੈਂ ਸਾਰਿਆਂ ਨੂੰ ਜਵਾਬਦੇਹ ਠਹਿਰਾਵਾਂਗੀ। ਇਹ ਅਨੁਛੇਦ 32 ਦੇ ਤਹਿਤ ਮੇਰਾ ਅਧਿਕਾਰ ਹੈ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਨ ਦੇ ਫੈਸਲੇ ‘ਤੇ ਸਵਾਲ ਉਠਾਉਂਦੇ ਹੋਏ, ਉਨ੍ਹਾਂ ਦਾਅਵਾ ਕੀਤਾ ਕਿ ਸ਼ੁੱਕਰਵਾਰ ਨੂੰ ਵਾਂਗਚੁਕ ਠੀਕ ਲੱਗ ਰਹੇ ਸਨ। ਉਨ੍ਹਾਂ ਨੂੰ ਹਸਪਤਾਲ ਲਿਆਉਣ ਦੀ ਕੋਈ ਲੋੜ ਨਹੀਂ ਸੀ।




