ਨਵੀਂ ਦਿੱਲੀ : ਸਰਕਾਰ ਸੋਮਵਾਰ ਤੋਂ ਵਿੱਤੀ ਸਾਲ 2023-24 ਲਈ ਆਮ ਬੱਜਟ ਤਿਆਰ ਕਰਨ ਦੀ ਕਵਾਇਦ ਸ਼ੁਰੂ ਕਰ ਰਹੀ ਹੈ। ਅਗਲੇ ਵਿੱਤੀ ਸਾਲ ਲਈ ਸਰਕਾਰ ਦੇ ਸਾਲਾਨਾ ਬੱਜਟ ’ਚ ਸੁਸਤ ਵਿਸ਼ਵਵਿਆਪੀ ਆਰਥਿਕਤਾ ਦੇ ਮੱਦੇਨਜ਼ਰ ਕਈ ਉਪਾਅ ਕਰਨ ਦੀ ਉਮੀਦ ਹੈ। ਬੱਜਟ ਪ੍ਰਕਿਰਿਆ ਮੌਜੂਦਾ ਵਿੱਤੀ ਸਾਲ 2022-23 ਲਈ ਖਰਚੇ ਦੇ ਅਨੁਮਾਨਾਂ ਅਤੇ 2023-24 ਲਈ ਫੰਡ ਦੀ ਲੋੜ ’ਤੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨਾਲ ਸਲਾਹ-ਮਸ਼ਵਰੇ ਨਾਲ ਸ਼ੁਰੂ ਹੋਵੇਗੀ। ਸੋਮਵਾਰ ਨੂੰ ਪਹਿਲੇ ਦਿਨ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਕਿਰਤ ਅਤੇ ਰੁਜ਼ਗਾਰ ਮੰਤਰਾਲੇ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਅੰਕੜਾ ਅਤੇ ਪ੍ਰੋਗਰਾਮ ਲਾਗੂ ਕਰਨ ਵਾਲੇ ਮੰਤਰਾਲੇ ਅਤੇ ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਨਾਲ ਬੈਠਕਾਂ ਕੀਤੀਆਂ ਜਾਣਗੀਆਂ।


