ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਨਸਾਫ ਦੀ ਮੰਗ ਕਰਦਾ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ’ਤੇ ਬਲਾਕ ਕਰ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀ ਰਾਈਟ ਵਿਵਾਦ ਦੱਸਿਆ ਗਿਆ ਹੈ। 4.14 ਮਿੰਟ ਦੇ 8 ਅਕਤੂਬਰ ਨੂੰ ਰਿਲੀਜ਼ ਹੋਏ ਗੀਤ ਨੇ ਪੰਜਾਬ ਦੀ ਸਿਆਸਤ ’ਚ ਹਲਚਲ ਮਚਾ ਦਿੱਤੀ ਹੈ, ਕਿਉਂਕਿ ਜੈਨੀ ਦੇ ਇਸ ਗੀਤ ਦਾ ਟਾਈਟਲ ‘ਲੈਟਰ ਟੂ ਸੀ ਐੱਮ’ ਹੈ। ਇਸ ਗੀਤ ’ਚ ਜੈਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ।




