ਬਿੱਟੂ ਨੇ ਮਾਨ ਤੋਂ ਸਹਿਯੋਗ ਮੰਗਿਆ

0
8

ਨਵੀਂ ਦਿੱਲੀ : ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਭਰ ਵਿੱਚ ਕਈ ਅਹਿਮ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਦੇਰੀ ਕਰ ਰਹੇ ਸੂਬਾ ਸਰਕਾਰ ਕੋਲ ਪੈਂਡਿੰਗ ਮਾਮਲਿਆਂ ਦੇ ਹੱਲ ਨੂੰ ਤੇਜ਼ ਕਰਨ ਲਈ ਉਨ੍ਹਾ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਬਿੱਟੂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪੰਜਾਬ ਵਿੱਚ ਰੇਲਵੇ ਦੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਚਨਬੱਧਤਾ ਦੇ ਬਾਵਜੂਦ, ਰਾਜ ਸਰਕਾਰ ਦੇ ਪੱਧਰ ‘ਤੇ ਜ਼ਮੀਨ ਪ੍ਰਾਪਤੀ, ਕਾਨੂੰਨੀ ਪ੍ਰਵਾਨਗੀਆਂ ਅਤੇ ਪ੍ਰਸ਼ਾਸਨਿਕ ਮਨਜ਼ੂਰੀਆਂ ਪੈਂਡਿੰਗ ਹੋਣ ਕਾਰਨ ਕਈ ਪ੍ਰੋਜੈਕਟ ਰੁਕੇ ਹੋਏ ਹਨ। ਉਨ੍ਹਾ ਦੱਸਿਆ ਕਿ ਲੁਧਿਆਣਾ, ਫਾਜ਼ਿਲਕਾ, ਸੰਗਰੂਰ, ਮੁਹਾਲੀ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਪਠਾਨਕੋਟ ਵਿੱਚ ਪ੍ਰੋਜੈਕਟ ਜ਼ਿਲ੍ਹਾ ਅਥਾਰਟੀਆਂ ਤੇ ਵਿਭਾਗਾਂ ਤੋਂ ਪ੍ਰਵਾਨਗੀਆਂ ਦੀ ਉਡੀਕ ਕਰ ਰਹੇ ਹਨ।