ਕੇਂਦਰ ਨੇ ਸਾਰੀਆਂ ਮੰੰਗਾਂ ਮੰਨੀਆਂ

0
6

ਨਵੀਂ ਦਿੱਲੀ : ਜੰਤਰ ਮੰਤਰ ‘ਤੇ ਵੱਡੇ ਪ੍ਰਦਰਸ਼ਨ ਤੋਂ ਬਾਅਦ ਕੇਂਦਰ ਸਰਕਾਰ ਨੇ ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਨੁਮਾਇੰਦਿਆਂ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਕੇਂਦਰੀ ਮੰਤਰੀ ਜੇ ਪੀ ਨੱਢਾ ਨੇ ਕਿਹਾ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ, ਜਿਸ ਵਿਚ ਪਹਿਲੀ ਮੰਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਸ਼ਾਮਲ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ‘ਤੇ ਹੋਰ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤੇ ਖੁਦਕੁਸ਼ੀ ਕਰ ਚੁੱਕੇ ਵਿਦਿਆਰਥੀਆਂ ਦੇ ਪਰਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰੈੱਸ ਕਾਨਫਰੰਸ ਵਿਚ ਕੇਂਦਰੀ ਮੰਤਰੀ ਜੇ ਪੀ ਨੱਢਾ ਅਤੇ ਜਿਤੇਂਦਰ ਸਿੰਘ ਤੋਂ ਇਲਾਵਾ ਸੀ ਜੇ ਪੀ ਦੇ ਬੁਲਾਰੇ ਸੌਰਭ ਦਾਸ ਤੇ ਆਸ਼ੂਤੋਸ਼ ਰੰਕਾ ਮੌਜੂਦ ਸਨ। ਆਸ਼ੂਤੋਸ਼ ਰੰਕਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਕੋਈ ਬਹੁਤ ਵੱਡੀਆਂ ਜਾਂ ਕੱਟੜਤਾ ਵਾਲੀਆਂ ਨਹੀਂ ਸਨ, ਸਗੋਂ ਬੁਨਿਆਦੀ ਸਨ, ਜਿਨ੍ਹਾਂ ਨੂੰ ਹੁਣ ਸਰਕਾਰ ਨੇ ਸਵੀਕਾਰ ਕਰ ਲਿਆ ਹੈ। 36 ਦਿਨਾਂ ਦੇ ਲੰਮੇ ਸੰਘਰਸ਼ ਅਤੇ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ। ਇਸ ਮੌਕੇ ਆਸ਼ੂਤੋਸ਼ ਤੇ ਸੌਰਵ ਦਾਸ ਨੇ ਤੁਰੰਤ ਆਪਣਾ ਪ੍ਰਦਰਸ਼ਨ ਵਾਪਸ ਲੈਣ ਦਾ ਐਲਾਨ ਵੀ ਕੀਤਾ।