ਚੰਡੀਗੜ੍ਹ (ਸੁਰਜੀਤ ਸੁਮਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਾਰਗਿਲ ਵਿਜੇ ਦਿਵਸ ਦੀ 27ਵੀਂ ਵਰ੍ਹੇਗੰਢ ‘ਤੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸੂਰਬੀਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਖੇ ਸਥਿਤ ਬੋਗਨਵਿਲੀਆ ਗਾਰਡਨ ਦੀ ਜੰਗੀ ਯਾਦਗਾਰ ‘ਤੇ ਫੁੱਲਮਾਲਾ ਅਰਪਿਤ ਕੀਤੀ ਅਤੇ ਕਾਰਗਿਲ ਯੁੱਧ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਮਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ 1999 ਦੇ ਕਾਰਗਿਲ ਯੁੱਧ ਵਿੱਚ ਬਹਾਦਰੀ ਦਾ ਇੱਕ ਬੇਮਿਸਾਲ ਅਧਿਆਇ ਲਿਖਣ ਵਾਲੇ ਸਾਰੇ ਬਹਾਦਰ ਸੈਨਿਕਾਂ ਦੀ ਸੂਰਬੀਰਤਾ ਅਤੇ ਅਜ਼ੀਮ ਕੁਰਬਾਨੀ ਨੂੰ ਸਲਾਮ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਦੇ ਜਜ਼ਬੇ ਅਤੇ ਹਿੰਮਤ ਨੂੰ ਦੇਸ਼ ਵਾਸੀ ਹਮੇਸ਼ਾ ਯਾਦ ਰੱਖਣਗੇ।




