ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਹੱਤਿਆ

0
10

ਟੋਰਾਂਟੋ : ਕੈਨੇਡਾ ਦੇ ਟੋਰਾਂਟੋ ‘ਚ ਰਹਿੰਦੀ ਪੰਜਾਬ ਦੀ ਇੱਕ 26 ਸਾਲਾ ਮੁਟਿਆਰ ਦਾ ਪੰਜਾਬੀ ਮੂਲ ਦੇ ਹੀ 37 ਸਾਲਾ ਵਿਅਕਤੀ ਵੱਲੋਂ ਸ਼ਰੇਆਮ ਗੋਲੀ ਮਾਰ ਕੇ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਟੋਰਾਂਟੋ ਪੁਲਸ ਨੇ ਮ੍ਰਿਤਕਾ ਦੀ ਪਛਾਣ ਨਵਨੀਤ ਕੌਰ (26) ਵਜੋਂ ਕੀਤੀ ਹੈ। ਪੁਲਸ ਅਨੁਸਾਰ ਸ਼ੁੱਕਰਵਾਰ ਸਵੇਰੇ ਇਟੋਬੀਕੋਕ ਇਲਾਕੇ ‘ਚ ਹੋਏ ਇਸ ਗਿਣਮਿੱਥ ਕੇ ਹਮਲੇ ਤੋਂ ਬਾਅਦ ਮੁਲਜ਼ਮ ਬ੍ਰੈਂਪਟਨ ਵਾਸੀ ਸ਼ਰਨਜੀਤ ਸਿੰਘ (37) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ‘ਤੇ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਪੁਲਸ ਵੱਲੋਂ ਜਾਰੀ ਬਿਆਨ ਮੁਤਾਬਕ, ਘਟਨਾ ਦੇ ਸਮੇਂ ਪੀੜਤ ਮੁਟਿਆਰ ਅਤੇ ਮੁਲਜ਼ਮ ਵਿਚਕਾਰ ਕੁਝ ਸਮਾਂ ਗੱਲਬਾਤ ਹੋਈ, ਜਿਸ ਤੋਂ ਤੁਰੰਤ ਬਾਅਦ ਮੁਲਜ਼ਮ ਨੇ ਔਰਤ ‘ਤੇ ਗੋਲੀ ਚਲਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਪੀੜਤ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਡਾਕਟਰਾਂ ਨੇ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ।