ਮਾਨ ਨੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ

0
3

ਲੁਧਿਆਣਾ/ਦੋਰਾਹਾ
(ਹਰਮਿੰਦਰ ਸੇਠ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ।
ਇਹ ਪ੍ਰੋਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2,000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾ ਕਿਹਾ ਕਿ ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਮਾਨ ਨੇ ਕਿਹਾ, ‘ਦਸੰਬਰ, 2025 ਵਿੱਚ ਸਾਡੀ ਜਪਾਨ ਯਾਤਰਾ ਦੌਰਾਨ ਅਸੀਂ ਨਾਗੋਆ ਵਿੱਚ ਆਈਚੀ ਸਟੀਲ ਦੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਵਰਧਮਾਨ ਅਤੇ ਆਈਚੀ ਸਟੀਲ ਨੇ ਪੰਜਾਬ ਵਿੱਚ ਲਗਭਗ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਮੈਨੂਫੈਕਚਰਿੰਗ ਫੈਸਿਲਟੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਲਈ ਸਮਝੌਤਾ ਸਹੀਬੱਧ ਕੀਤਾ ਸੀ। ਅੱਜ ਕੁਝ ਹੀ ਮਹੀਨਿਆਂ ਦੇ ਅੰਦਰ ਇਸ ਸਮਝੌਤੇ ਨੂੰ ਅਮਲੀ ਰੂਪ ਦੇ ਦਿੱਤਾ ਗਿਆ ਹੈ। ਇਹ ਨੀਤੀ ਨੂੰ ਅਮਲ ਵਿੱਚ ਲਿਆਉਣ ਅਤੇ ਵਚਨਬੱਧਤਾ ਨੂੰ ਹਕੀਕਤ ਵਿੱਚ ਬਦਲਣ ਦਾ ਪ੍ਰਤੱਖ ਪ੍ਰਮਾਣ ਹੈ।’
ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ ‘ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ।ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।” ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ ‘ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।”
ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ।