ਮੇਰੀ ਸਕਿਉਰਟੀ ਵਾਪਸ ਲੈ ਲਓ : ਸੀਚੇਵਾਲ

0
9

ਸ਼ਾਹਕੋਟ (ਗਿਆਨ ਸੈਦਪੁਰੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਕਿਹਾ ਹੈ ਕਿ ਮੈਨੂੰ ਕੋਈ ਖਤਰਾ ਨਹੀਂ ਹੈ। ਡੀ.ਜੀ.ਪੀ. ਨੂੰ ਲਿਖੇ ਪੱਤਰ ਵਿੱਚ ਸੀਚੇਵਾਲ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਜਵਾਨਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਰਾਜ ਸਭਾ ਮੈਂਬਰ ਨੇ ਲਿਖਿਆ ਹੈ ਕਿ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਦੇ ਕਿਨਾਰੇ ਵਧ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਸੁਰੱਖਿਆ ਵਾਪਸ ਕਰਨੀ ਚਾਹੁੰਦੇ ਹਨ। ਸੀਚੇਵਾਲ ਦੇ ਨਾਲ ਛੇ ਸੁਰੱਖਿਆ ਜਵਾਨਾਂ ਦੀ ਤਾਇਨਾਤੀ ਹੈ। ਉਨ੍ਹਾ ਕਿਹਾ ਹੈ ਕਿ ਉਨ੍ਹਾਂ ਨਾਲ ਤਾਇਨਾਤ 6 ਸੁਰੱਖਿਆ ਮੁਲਾਜ਼ਮਾਂ ਵਿੱਚੋਂ ਤਿੰਨ ਨੂੰ ਥਾਣਾ ਲੋਹੀਆਂ ਖ਼ਾਸ ਅਤੇ ਤਿੰਨ ਦੀ ਤਾਇਨਾਤੀ ਥਾਣਾ ਸੁਲਤਾਨਪੁਰ ਲੋਧੀ ਵਿੱਚ ਕੀਤੀ ਜਾਵੇ, ਕਿਉਂਕਿ ਇਨ੍ਹਾਂ ਮੁਲਾਜ਼ਮਾਂ ਦੀ ਲੋੜ ਲੋਕਾਂ ਦੀ ਹਿਫ਼ਾਜ਼ਤ ਲਈ ਥਾਣਿਆਂ ਵਿੱਚ ਵਧੇਰੇ ਹੈ।