ਸਫਾਈ ਸੇਵਕਾਂ ਨੂੰ ਸਰਕਾਰ ਦੀ ਪੇਸ਼ਕਸ਼ ਮਨਜ਼ੂਰ ਨਹੀਂ

0
9

ਚੰਡੀਗੜ੍ਹ (ਨ ਜ਼ ਸ) : ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰਦਿਆਂ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੜਤਾਲੀ ਮੁਲਾਜ਼ਮਾਂ ਲਈ ਪੈਕੇਜ ਦਾ ਐਲਾਨ ਕੀਤਾ ਸੀ, ਜਿਸ ਤਹਿਤ ਤਨਖਾਹਾਂ ਵਿੱਚ ਵਾਧਾ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ਾਮਲ ਸੀ। ਕੱਚੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ 1 ਅਗਸਤ ਤੋਂ ਵਧਾ ਕੇ 20,520 ਰੁਪਏ ਕਰਨ ਦੀ ਪੇਸ਼ਕਸ਼ ਨੂੰ ਨਕਾਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਟੌਤੀਆਂ ਤੋਂ ਬਾਅਦ ਹੱਥ ਵਿੱਚ ਸਿਰਫ 16,000 ਰੁਪਏ ਦੇ ਕਰੀਬ ਹੀ ਆਉਂਦੇ ਹਨ। ਸਫਾਈ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਗਾਈ ਚੰਦ ਨੇ ਕਿਹਾ, ‘ਸਾਡੀ ਮੰਗ ਘੱਟੋ-ਘੱਟ 40,000 ਰੁਪਏ ਤਨਖਾਹ ਦੀ ਹੈ, ਇਸ ਲਈ ਅਸੀਂ ਇਸ ਆਫਰ ਨੂੰ ਰੱਦ ਕਰਦੇ ਹਾਂ।’”
ਬੈਂਸ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਠੇਕੇ ‘ਤੇ ਲਿਆਉਣ ਅਤੇ 5 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਜਾਂ 2021 ‘ਚ ਭਰਤੀ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।