ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਪ੍ਰਦਰਸ਼ਨ

0
9

ਚੰਡੀਗੜ੍ਹ : ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ‘ਤੇ ਜਾ ਚੜ੍ਹਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਜਾਰੀ ਹੈ, ਜਿਸ ਕਾਰਨ ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਹਜ਼ਾਰਾਂ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਬੁੱਧਵਾਰ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਜ਼ਾਰਾਂ ਪ੍ਰਦਰਸ਼ਨਕਾਰੀ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ।