ਸ੍ਰੀਗਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਭੱਠੇ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਛੱਤੀਸਗੜ੍ਹ ਦੇ ਦੋ ਮਜ਼ਦੂਰ ਮਾਰੇ ਗਏ। ਅਧਿਕਾਰੀਆਂ ਨੇ ਸਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਦੇਰ ਸ਼ੁੱਕਰਵਾਰ ਸ਼ਾਮ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੇਲਾਮ ਇਲਾਕੇ ਵਿੱਚ ਸਥਿਤ ਭੱਠੇ ‘ਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਵਿੱਚ ਦੋਵੇਂ ਮਜ਼ਦੂਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਵਿੱਚੋਂ ਇੱਕ, ਜਿਸ ਦੀ ਪਛਾਣ ਦੀਪਕ ਰਤਰਾ ਵਜੋਂ ਹੋਈ ਹੈ, ਨੇ ਹਸਪਤਾਲ ਲਿਜਾਏ ਜਾਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਦੂਜੇ ਜ਼ਖ਼ਮੀ ਵਿਅਕਤੀ ਬੋਪਿੰਦਰ ਨੂੰ ਪਹਿਲਾਂ ਜੀ ਐੱਮ ਸੀ ਅਨੰਤਨਾਗ ਲਿਜਾਇਆ ਗਿਆ ਅਤੇ ਬਾਅਦ ਵਿੱਚ ਸੌਰਾ ਵਿਖੇ ਐੱਸ ਕੇ ਆਈ ਐੱਮ ਐੱਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਅਤੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਦੋਵੇਂ ਮਜ਼ਦੂਰ ਵੀਹਵਿਆਂ ਵਿੱਚ ਸਨ।




